ਖਰਾਬ ਪਈ ਸੜਕ ਕਾਰਨ ਪਿੰਡ ਵਾਸੀਆਂ ਨੂੰ ਆਵਾਜਾਈ ਵਿੱਚ ਭਾਰੀ ਦਿੱਕਤਾਂ , ਅੱਕੇ ਹੋਏ ਲੋਕਾਂ ਨੇ ਸੜਕ ਕੀਤੀ ਜਾਮ
ਅੱਕੇ ਹੋਏ ਲੋਕ ਹੋਰ ਕੀ ਕਰਨ?
ਨਿਹਾਲ ਸਿੰਘ ਵਾਲਾ (ਮਿੰਟੂ ਖੁਰਮੀ ਹਿੰਮਤਪੁਰਾ) ਨਿਹਾਲ ਸਿੰਘ ਵਾਲਾ ਤੋਂ ਬਰਨਾਲਾ ਰੋਡ ਉੱਤੇ ਪੈਂਦੇ ਪਿੰਡ ਭਾਗੀਕੇ ਦੇ ਵਸਨੀਕਾਂ ਦਾ ਗੁੱਸਾ ਅੱਜ ਉਸ ਵੇਲੇ ਫੁੱਟ ਪਿਆ ਜਦੋਂ ਉਹਨਾਂ ਨੇ ਟੁੱਟੀ ਹੋਈ ਕੌਮੀ ਮਾਰਗ ਦੀ ਸਮੱਸਿਆ ਤੋਂ ਤੰਗ ਆ ਕੇ ਰੋਡ ਜਾਮ ਕਰ ਦਿੱਤਾ। ਲੰਬੇ ਸਮੇਂ ਤੋਂ ਖਰਾਬ ਪਈ ਸੜਕ ਕਾਰਨ ਪਿੰਡ ਵਾਸੀਆਂ ਨੂੰ ਆਵਾਜਾਈ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰ ਬਾਰ-ਬਾਰ ਮੰਗਾਂ ਕਰਨ ਦੇ ਬਾਵਜੂਦ ਵੀ ਪ੍ਰਸ਼ਾਸਨ ਵੱਲੋਂ ਕੋਈ ਹੱਲ ਨਹੀਂ ਕੀਤਾ ਗਿਆ।
ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਦੱਸਿਆ ਕਿ ਇਸ ਟੁੱਟੀ ਸੜਕ ਕਾਰਨ ਹਰ ਰੋਜ਼ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ। ਸਕੂਲੀ ਬੱਚਿਆਂ, ਮਰੀਜ਼ਾਂ ਅਤੇ ਰੋਜ਼ਾਨਾ ਸਫਰ ਕਰਨ ਵਾਲਿਆਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਝੱਲਣੀਆਂ ਪੈਂਦੀਆਂ ਹਨ। ਪਿੰਡ ਵਾਸੀਆਂ ਨੇ ਕਿਹਾ ਕਿ ਉਹਨਾਂ ਨੇ ਕਈ ਵਾਰ ਅਧਿਕਾਰੀਆਂ ਅਤੇ ਲੀਡਰਾਂ ਕੋਲ ਗੁਹਾਰ ਲਗਾਈ, ਪਰ ਹਰ ਵਾਰੀ ਸਿਰਫ਼ ਲਾਰੇ ਹੀ ਮਿਲੇ।
ਗੁੱਸੇ ਵਿੱਚ ਆਏ ਲੋਕਾਂ ਨੇ ਕਿਹਾ, “ਅਸੀਂ ਹਰ ਲੀਡਰ ਦੇ ਪੈਰ ਫੜ ਕੇ ਵੇਖ ਲਏ, ਪਰ ਸਾਡੀ ਕਿਸੇ ਨੇ ਨਹੀਂ ਸੁਣੀ। ਹੁਣ ਅਸੀਂ ਮਜਬੂਰ ਹੋ ਕੇ ਸੜਕ ਜਾਮ ਕੀਤੀ ਹੈ।” ਉਹਨਾਂ ਨੇ ਚੇਤਾਵਨੀ ਦਿੱਤੀ ਕਿ ਜਦ ਤੱਕ ਸੜਕ ਬਣਾਉਣ ਦਾ ਕੰਮ ਸ਼ੁਰੂ ਨਹੀਂ ਹੁੰਦਾ, ਉਦੋਂ ਤੱਕ ਧਰਨਾ ਅਤੇ ਜਾਮ ਜਾਰੀ ਰਹੇਗਾ।
ਰੋਡ ਜਾਮ ਹੋਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ ਅਤੇ ਦੋਵਾਂ ਪਾਸਿਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਲੋਕਾਂ ਦੀ ਮੰਗ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਤੁਰੰਤ ਮੌਕੇ ’ਤੇ ਪਹੁੰਚ ਕੇ ਇਸ ਸਮੱਸਿਆ ਦਾ ਪੱਕਾ ਹੱਲ ਕਰੇ ਤਾਂ ਜੋ ਆਮ ਜਨਤਾ ਨੂੰ ਰਾਹਤ ਮਿਲ