ਅਭੀਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਦਾ ਲਾਠੀਚਾਰਜ
Edited by Admin | Updated: Mon, 20 Jul 2026 15:40:30
ਅਭੀਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਦਾ ਲਾਠੀਚਾਰਜ

ਵਿਸ਼ਾਲ ਕੁਮਾਰ (ਨਵੀਂ ਦਿੱਲੀ) ਸੈਂਟਰਲ ਦਿੱਲੀ 'ਚ ਸੋਮਵਾਰ ਨੂੰ ਹਜ਼ਾਰਾਂ ਨੌਜਵਾਨ ਅਤੇ ਨਾਰਾਜ਼ ਲੋਕ ਇਕੱਠੇ ਹੋਏ। ਉਨ੍ਹਾਂ ਨੂੰ ਪੁਲਸ ਦੇ ਲਾਠੀਚਾਰਜ ਅਤੇ ਹੰਝੂ ਗੈਸ ਦੇ ਗੋਲਿਆਂ ਦਾ ਸਾਹਮਣਾ ਕਰਨਾ ਪਿਆ। ਇਹ ਵਿਰੋਧ ਪ੍ਰਦਰਸ਼ਨ ਪ੍ਰੀਖਿਆ ਦੇ ਪੇਪਰ ਲੀਕ ਹੋਣ ਤੋਂ ਬਾਅਦ ਸ਼ੁਰੂ ਹੋਇਆ ਸੀ ਅਤੇ ਸਮਾਜਿਕ ਵਰਕਰ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਤੋਂ ਬਾਅਦ ਹੋਰ ਤੇਜ਼ ਹੋ ਗਿਆ। 

 

ਸੰਗਠਨ ਦੇ ਬੁਲਾਰੇ ਸੌਰਭ ਦਾਸ ਨੇ ਦੱਸਿਆ ਕਿ ਦਿੱਲੀ ਪੁਲਸ ਨੇ ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲੈ ਲਿਆ ਹੈ। ਸੌਰਭ ਦਾਸ ਨੇ ਕਿਹਾ,''ਪੁਲਸ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ 'ਤੇ ਬੇਰਹਿਮੀ ਨਾਲ ਕਾਰਵਾਈ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਕੁੱਟ ਰਹੀ ਹੈ। ਸੰਸਦ ਮੈਂਬਰਾਂ ਨੂੰ ਅਪੀਲ ਹੈ ਕਿ ਉਹ ਸੜਕਾਂ 'ਤੇ ਉਤਰੇ ਵਿਦਿਆਰਥੀਆਂ ਦੇ ਸਮਰਥਨ 'ਚ ਖੜ੍ਹੇ ਹੋਣ।'' ਇਸ ਕਾਰਵਾਈ 'ਚ ਪੁਲਸ ਕਰਮਚਾਰੀ ਵੀ ਜ਼ਖ਼ਮੀ ਹੋਏ ਹਨ।

Share: