ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ 'ਚੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ, ਭਾਜਪਾ ਦੇ ਸਿੱਖ ਆਗੂਆਂ ਨੂੰ ਤਲਬ ਕਰਨ ਦੀ ਮੰਗ
Edited by Admin | Updated: Wed, 22 Jul 2026 14:01:47
ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ 'ਚੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ, ਭਾਜਪਾ ਦੇ ਸਿੱਖ ਆਗੂਆਂ ਨੂੰ ਤਲਬ ਕਰਨ ਦੀ ਮੰਗ

ਪਟਿਆਲਾ (ਪ੍ਰਭਨੂਰ ਸਿੰਘ)

:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਵਿੱਚ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਵਿੱਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਭੇਜਿਆ ਹੈ। ਇਸ ਚਿੱਠੀ ਰਾਹੀਂ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਮੁੱਖ ਸਿੱਖ ਲੀਡਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦੀ ਮੰਗ ਕੀਤੀ ਹੈ।ਰਾਜੋਆਣਾ ਨੇ ਲਿਖਿਆ ਕਿ ਉਹ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ 31 ਜੁਲਾਈ ਨੂੰ ਉਨ੍ਹਾਂ ਨੂੰ ਫਾਂਸੀ ਦੀ ਚੱਕੀ ਵਿੱਚ ਰਹਿੰਦਿਆਂ 19 ਸਾਲ ਪੂਰੇ ਹੋ ਜਾਣਗੇ। ਉਨ੍ਹਾਂ ਦੁੱਖ ਜ਼ਾਹਰ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਰਹਿਮ ਵਿੱਚ ਬਦਲਣ ਲਈ ਪਾਈ ਗਈ ਅਪੀਲ 'ਤੇ 15 ਸਾਲ ਬੀਤ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ, ਜਦਕਿ ਇਹ ਫੈਸਲਾ 6 ਮਹੀਨਿਆਂ ਦੇ ਅੰਦਰ ਹੋ ਜਾਣਾ ਚਾਹੀਦਾ ਸੀ।ਉਨ੍ਹਾਂ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਕਿ ਉਹ ਭਾਜਪਾ ਦੀ ਸਿੱਖ ਲੀਡਰਸ਼ਿਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਬੁਲਾ ਕੇ ਇਸ ਦੇਰੀ ਦਾ ਜਵਾਬ ਮੰਗਣ। ਰਾਜੋਆਣਾ ਨੇ ਸਪੱਸ਼ਟ ਕੀਤਾ ਕਿ ਜਾਂ ਤਾਂ ਉਨ੍ਹਾਂ ਨੂੰ ਹੁਕਮਰਾਨਾਂ ਦੀਆਂ ਰਾਜਨੀਤਿਕ ਸਾਜ਼ਿਸ਼ਾਂ ਤੋਂ ਮੁਕਤ ਕਰਵਾਇਆ ਜਾਵੇ ਜਾਂ ਫਿਰ ਐਸਜੀਪੀਸੀ ਨੂੰ ਆਪਣੀ ਰਹਿਮ ਦੀ ਅਪੀਲ ਤੁਰੰਤ ਵਾਪਸ ਲੈਣ ਦੇ ਹੁਕਮ ਦਿੱਤੇ ਜਾਣ।

Share: