ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ
Edited by
Admin
| Updated:
Fri, 24 Jul 2026 13:03:49
ਅੰਮ੍ਰਿਤਸਰ (ਮਨਪ੍ਰੀਤ ਸਿੰਘ)
- ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਯਾਨੀ ਮਿਤੀ 24 ਜੁਲਾਈ 2026 ਨੂੰ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਆਰੰਭਤਾ ਦੀ ਸ਼ੁਰੂਆਤ ਕੀਤੀ ਗਈ। ‘ਮੀਰੀ-ਪੀਰੀ ਖ਼ਾਲਸਾ ਮਾਰਚ’ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਮਿਤੀ 04 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸੰਪੂਰਨ ਹੋਵੇਗਾ। ਇਹ ਖਾਲਸਾ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ, ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਸ੍ਰੀ ਗੋਇੰਦਵਾਲ ਸਾਹਿਬ, ਧਰਮਕੋਟ (ਮੋਗਾ), ਤਖ਼ਤੂਪੁਰਾ (ਮੋਗਾ), ਬਜ਼ੀਦਪੁਰ, ਫ਼ਰੀਦਕੋਟ, ਜੈਤੋ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਆਦਿ ਪ੍ਰਮੁੱਖ ਪੜਾਵਾਂ ਤੋਂ ਗੁਜ਼ਰੇਗਾ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਨੂੰ ਬੇਨਤੀ ਕੀਤੀ ਹੈ ਕਿ ਇਸ ਖਾਲਸਾ ਮਾਰਚ ਵਿੱਚ ਸ਼ਮੂਲੀਅਤ ਕਰਕੇ ਅਤੇ ਵੱਖ-ਵੱਖ ਪੜਾਵਾਂ 'ਤੇ ਭਰਵਾਂ ਸਵਾਗਤ ਕਰਕੇ ਗੁਰੂ ਸਾਹਿਬ ਜੀ ਦੀਆਂ ਬਖ਼ਸ਼ਿਸ਼ਾਂ ਤੇ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਜਾਣ।