ਤੇਲੰਗਾਨਾ ਫਾਰਮਾ ਕੰਪਨੀ ’ਚ ਧਮਾਕਾ: 2 ਮੌਤਾਂ, 9 ਜ਼ਖਮੀ
Edited by Admin | Updated: Sat, 22 Aug 2026 09:24:32
ਤੇਲੰਗਾਨਾ ਫਾਰਮਾ ਕੰਪਨੀ ’ਚ ਧਮਾਕਾ: 2 ਮੌਤਾਂ, 9 ਜ਼ਖਮੀ

ਹੈਦਰਾਬਾਦ: ਤੇਲੰਗਾਨਾ ਦੇ ਯਾਦਾਦਰੀ ਭੁਵਨਗਿਰੀ ਜ਼ਿਲ੍ਹੇ ਵਿੱਚ ਇੱਕ ਫਾਰਮਾਸਿਊਟੀਕਲ ਕੰਪਨੀ ਦੀ ਯੂਨਿਟ ਵਿੱਚ ਦੇਰ ਰਾਤ ਰਿਐਕਟਰ ਫਟਣ ਕਾਰਨ ਭਿਆਨਕ ਹਾਦਸਾ ਵਾਪਰਿਆ। ਧਮਾਕੇ ਤੋਂ ਬਾਅਦ ਯੂਨਿਟ ਵਿੱਚ ਅੱਗ ਲੱਗ ਗਈ, ਜਿਸ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 9 ਹੋਰ ਜ਼ਖਮੀ ਹੋ ਗਏ।

ਪੁਲਸ ਮੁਤਾਬਕ ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਪੋਚਮਪੱਲੀ ਮੰਡਲ ਸਥਿਤ ਫਾਰਮਾਸਿਊਟੀਕਲ ਯੂਨਿਟ ਵਿੱਚ ਉਸ ਸਮੇਂ ਵਾਪਰਿਆ, ਜਦੋਂ ਕਰਮਚਾਰੀ ਸ਼ਿਫਟ ਬਦਲ ਰਹੇ ਸਨ। ਰਿਐਕਟਰ ਵਿੱਚ ਹੋਏ ਜ਼ੋਰਦਾਰ ਧਮਾਕੇ ਤੋਂ ਬਾਅਦ ਪੂਰੇ ਯੂਨਿਟ ਵਿੱਚ ਅੱਗ ਫੈਲ ਗਈ।

ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਿੱਚ ਦੋ ਲੋਕਾਂ ਦੀ ਜਾਨ ਚਲੀ ਗਈ ਹੈ, ਜਦਕਿ 9 ਜ਼ਖਮੀਆਂ ਵਿੱਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਨ੍ਹਾਂ ਦੋਵਾਂ ਦੇ ਸਰੀਰ ਦਾ 50 ਫੀਸਦੀ ਤੋਂ ਵੱਧ ਹਿੱਸਾ ਝੁਲਸ ਗਿਆ ਹੈ। ਬਾਕੀ ਸੱਤ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਸਾਰੇ ਜ਼ਖਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਕਾਫੀ ਕੋਸ਼ਿਸ਼ਾਂ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ।

ਪੁਲਸ ਨੇ ਮਾਮਲਾ ਦਰਜ ਕਰਕੇ ਧਮਾਕੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

 

Share: